੨੧੯
ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯ ॥
ਸਾਧੋ ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥ ੧ ॥ ਰਹਾਉ ॥ ਸੁਖ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥ ੧ ॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥ ੨ ॥ ੧ ॥ ਗਉੜੀ ਮਹਲਾ ੯ ॥ ਸਾਧੋ ਰਚਨਾ ਰਾਮ ਬਨਾਈ ॥ ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥ ੧ ॥ ਰਹਾਉ ॥ ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥ ੧ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥ ੨ ॥ ੨ ॥ ਗਉੜੀ ਮਹਲਾ ੯ ॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥ ੧॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥ ੧ ॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥ ਜਨ ਨਾਨਕ ਕੋਟਨ ਮੈ ਕੋਊ ਭਜਨ ਰਾਮ ਕੋ ਪਾਵੈ ॥ ੨ ॥ ੩ ॥ ਗਉੜੀ ਮਹਲਾ ੯ ॥ ਸਾਧੋ ਇਹ ਮਨੁ ਗਹਿਓ ਨ ਜਾਈ ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥ ੧ ॥ ਰਹਾਉ ॥ ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥ ੧ ॥ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥ ੨ ॥ ੪ ॥ ਗਉੜੀ ਮਹਲਾ ੯ ॥ ਸਾਧੋ ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥ ੧ ॥ ਰਹਾਉ ॥ ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥ ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥ ੧ ॥ ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥ ੨ ॥ ੫ ॥ ਗਉੜੀ ਮਹਲਾ ੯ ॥ ਕੋਊ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥