੨੨੦
ਮਾਈ ਭੂਲਿਓ ਮਨੁ ਸਮਝਾਵੈ ॥ ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥ ੧ ॥ ਰਹਾਉ ॥ ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥ ੧ ॥ ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥ ੨ ॥ ੬ ॥ ਗਉੜੀ ਮਹਲਾ ੯ ॥ ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥ ੧॥ ਰਹਾਉ ॥ ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥ ੧ ॥ ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥ ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥ ੨ ॥ ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥ ੩ ॥ ੭ ॥ ਗਉੜੀ ਮਹਲਾ ੯ ॥ ਮਨ ਰੇ ਕਹਾ ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥ ੧॥ ਰਹਾਉ ॥ ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥ ੧ ॥ ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਂਓ ਬਿਰਥਾ ਅਉਧ ਸਿਰਾਨੀ ॥ ੨ ॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥ ੩ ॥ ੮ ॥ ਗਉੜੀ ਮਹਲਾ ੯ ॥ ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥ ੧ ॥ ਰਹਾਉ ॥ ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥ ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥ ੧ ॥ ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥ ਨਾਨਕ ਕਹਤ ਗਾਇ ਕਰੁਨਾ ਮੈ ਭਵਸਾਗਰ ਕੈ ਪਾਰਿ ਉਤਰੁ ਰੇ ॥ ੨ ॥ ੯ ॥ ੨੫੧ ॥

ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ ਬਿਖੁ ਮਾਰਿ ॥ ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥ ਗੁਰ ਕੀ ਮਤਿ ਜੀਇ ਆਈ ਕਾਰਿ ॥ ੧ ॥ ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥