੨੨੧
ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥ ੧ ॥ ਰਹਾਉ ॥ ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥ ਲਾਲ ਭਏ ਸੂਹਾ ਰੰਗੁ ਮਾਇਆ ॥ ਨਦਰਿ ਭਈ ਬਿਖੁ ਠਾਕਿ ਰਹਾਇਆ ॥ ੨ ॥ ਉਲਟ ਭਈ ਜੀਵਤ ਮਰਿ ਜਾਗਿਆ ॥ ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ ਭਾਗਿਆ ॥ ੩ ॥ ਸਾਦ ਰਹੇ ਬਾਦੰ ਅਹੰਕਾਰਾ ॥ ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ ॥ ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥ ੪ ॥ ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥ ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥ ੫ ॥ ਗੁਰ ਸੇਵੀ ਗੁਰ ਲਾਗਉ ਪਾਇ ॥ ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥ ੬ ॥ ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ ਕਰਤਾ ਕਰਣਾ ਕਰਤਾ ਜਾਨਾ ॥ ੭ ॥ ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ ॥ ਕਥਉ ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥ ੮ ॥ ੧ ॥ ਗਉੜੀ ਗੁਆਰੇਰੀ ਮਹਲਾ ੧ ॥ ਮਨੁ ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥ ੧ ॥ ਚਤੁਰਾਈ ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥ ੧ ॥ ਰਹਾਉ ॥ ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥ ੨ ॥ ਨੀਲ ਅਨੀਲ ਅਗਨਿ ਇਕ ਠਾਈ ॥ ਜਲਿ ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥ ੩ ॥ ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥ ੪ ॥ ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥ ੫ ॥ ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥ ੬ ॥ ਕੀਰਤਿ ਸੂਰਤਿ ਮੁਕਤਿ ਇਕ ਨਾਈ ॥ ਤਹੀ ਨਿਰੰਜਨੁ ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥ ੭ ॥ ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥ ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥