੨੨੨
ਨਾਨਕ ਹਰਿ ਭਜੁ ਨੀਤਾ ਨੀਤਿ ॥ ੮ ॥ ੨ ॥ ਗਉੜੀ ਗੁਆਰੇਰੀ ਮਹਲਾ ੧ ॥ ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥ ੧ ॥ ਨਿਰਗੁਣ ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥ ੧ ॥ ਰਹਾਉ ॥ ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥ ੨ ॥ ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥ ੩ ॥ ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ ॥ ਜੂਐ ਖੇਲਣੁ ਕਾਚੀ ਸਾਰੀ ॥ ੪ ॥ ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰਵਾਰਿ ॥ ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥ ੫ ॥ ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ੬ ॥ ਬਿਨੁ ਨਾਵੈ ਸਭ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥ ੭ ॥ ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੂਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥ ੮ ॥ ੩ ॥ ਗਉੜੀ ਗੁਆਰੇਰੀ ਮਹਲਾ ੧ ॥ ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥ ੧ ॥ ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ ॥ ੧॥ ਰਹਾਉ ॥ ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥ ੨ ॥ ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥ ੩ ॥ ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥ ੪ ॥ ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ ਨਦਰਿ ਕਰੈ ਤਾ ਬੂਝੈ ਨਾਉ ॥ ੫ ॥ ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥ ੬ ॥ ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥ ੭ ॥ ਕਥਨੀ ਕਥਉ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥