੨੨੩
ਆਵੈ ਓਰੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ ਲਿਵ ਲਾਇ ॥ ੮ ॥ ੪ ॥ ਗਉੜੀ ਮਹਲਾ ੧ ॥ ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ ॥ ੧ ॥ ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥ ੧ ॥ ਰਹਾਉ ॥ ਦੂਜੀ ਦੁਰਮਤਿ ਆਖੈ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥ ੨ ॥ ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ ॥ ੩ ॥ ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥ ੪ ॥ ਕਰਿ ਕਿਰਪਾ ਮੇਰਾ ਚਿਤੁ ਲਾਇਆ ॥ ਸਤਿਗੁਰ ਮੋ ਕਉ ਏਕੁ ਬੁਝਾਇਆ ॥ ੫ ॥ ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥ ੬ ॥ ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥ ੭ ॥ ਰਾਹ ਦੋਵੈ ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥ ੮ ॥ ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥ ੯ ॥ ੫ ॥ ਗਉੜੀ ਮਹਲਾ ੧ ॥ ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥ ੧ ॥ ਐਸਾ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥ ੧ ॥ ਰਹਾਉ ॥ ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥ ੨ ॥ ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥ ੩ ॥ ਏਕ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥ ੪ ॥ ਭੈ ਰਚਿ ਰਹੈ ਨ ਬਾਹਰਿ ਜਾਇ ॥ ਕੀਮਤਿ ਕਉਣ ਰਹੈ ਲਿਵ ਲਾਇ ॥ ੫ ॥ ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥ ੬ ॥ ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥ ੭ ॥ ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ ਅਪਰੰਪਰ ਮਾਨੁ ॥ ੮ ॥ ੬ ॥ ਗਉੜੀ ਮਹਲਾ ੧ ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁੁ ਨ ਬਿਆਪੈ ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥ ੧ ॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥ ੧ ॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਭਾਵੈ ॥ ੨ ॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥ ੩ ॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਇਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥