੨੨੪
ਤੈਸੋ ਹੋਇ ॥ ੪ ॥ ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥ ੫ ॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥ ੬ ॥ ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥ ੭ ॥ ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥ ੮ ॥ ੭ ॥ ਗਉੜੀ ਮਹਲਾ ੧ ॥ ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥ ੧ ॥ ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਧੂਰੀ ॥ ੧ ॥ ਰਹਾਉ ॥ ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥ ੨ ॥ ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਆਭੇਵਾ ॥ ੩ ॥ ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨ ਬੂਝੇ ਝਗਰਤ ਜਗੁ ਕਾਚਾ ॥ ੪ ॥ ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੁਝੈ ਕੋਈ ॥ ੫ ॥ ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥ ੬ ॥ ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥ ੭ ॥ ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥ ੮ ॥ ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥ ੯ ॥ ੮ ॥ ਗਉੜੀ ਮਹਲਾ ੧ ॥ ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥ ੧ ॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥ ੧ ॥ ਰਹਾਉ ॥ ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥ ੨ ॥ ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥ ੩ ॥ ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥ ੪ ॥ ਭੂਲੋ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥ ੫ ॥ ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥ ੬ ॥ ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥ ੭ ॥ ਆਪੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥