੨੨੫
ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥ ੮ ॥ ਬੂਡਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥ ੯ ॥ ਜਨਮੇਜੈ ਗੁਰ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੈ ਬਹੁਰਿ ਪਛੁਤਾਨਿਆ ॥ ੧੦ ॥ ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥ ੧੧ ॥ ਬਿਨ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥ ੧੨ ॥ ੯ ॥ ਗਉੜੀ ਮਹਲਾ ੧ ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥ ੧॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ ॥ ੧ ॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥ ੨ ॥ ਨੈਨ ਸਲੋਨੀ ਸੁੰਦਰ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥ ੩ ॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥ ੪ ॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ ॥ ੫ ॥ ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਪਾਵਉ ॥ ੬ ॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ ॥ ੭ ॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥ ੮ ॥ ੧੦ ॥ ਗਉੜੀ ਮਹਲਾ ੧ ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਪਿ ਤਿਆਗੈ ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ ॥ ੧ ॥ ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਨੁ ਧੋਈ ॥ ੧ ॥ ਰਹਾਉ ॥ ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ॥ ੨ ॥ ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥ ੩ ॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥