੨੨੬
ਨਾਮੁ ਵਿਸਾਰੀ ॥ ੪ ॥ ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥ ੫ ॥ ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥ ੬ ॥ ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥ ੭ ॥ ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥ ੮ ॥ ੧੧ ॥ ਗਉੜੀ ਮਹਲਾ ੧ ॥ ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥ ੧ ॥ ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥ ੧ ॥ ਰਹਾਉ ॥ ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥ ੨ ॥ ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥ ੩ ॥ ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨ ਦੁਹੇਲਾ ॥ ੪ ॥ ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥ ੫ ॥ ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥ ੬ ॥ ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥ ੭ ॥ ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥ ੮ ॥ ੧੨ ॥ ਗਉੜੀ ਮਹਲਾ ੧ ॥ ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥ ੧ ॥ ਹਉ ਹਉ ਕਰਤ ਨਹੀ ਚਸੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥ ੧ ॥ ਰਹਾਉ ॥ ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥ ੨ ॥ ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥ ੩ ॥ ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥ ੪ ॥ ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥ ੫ ॥ ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥ ੬ ॥ ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥