੨੨੭
ਗਿਆਨ ਭੇਟਿ ਗੁਣ ਗਾਹੀ ॥ ੭ ॥ ਹਉਮੈ ਬੰਧਨ ਬੰਧਿ ਭਵਾਵੈ ॥ ਨਾਨਕ ਰਾਮ ਭਗਤਿ ਸੁਖੁ ਪਾਵੈ ॥ ੮ ॥ ੧੩ ॥ ਗਉੜੀ ਮਹਲਾ ੧ ॥ ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ ਬ੍ਰਹਮ ਕਮਲੁ ਪਇਆਲਿ ਨ ਪਾਇਆ ॥ ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥ ੧ ॥ ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥ ੧ ॥ ਰਹਾਉ ॥ ਮਾਇਆ ਮੋਹੇ ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ ਓਹੁ ਅਬਿਨਾਸੀ ਅਲਖ ਅਭੇਵਾ ॥ ੨ ॥ ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥ ੩ ॥ ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ ਸਾਹ ਮਰਹਿ ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥ ੪ ॥ ਰਯਤਿ ਮਹਰ ਮੁਕਦਮ ਸਿਕਦਾਰੈ ॥ ਨਿਹਚਲੁ ਕੋਈ ਨ ਦਿਸੈ ਸੰਸਾਰੈ ॥ ਅਫਰਿਓ ਕਾਲੁ ਕੂੜੁ ਸਿਰਿ ਮਾਰੈ ॥ ੫ ॥ ਨਿਹਚਲੁ ਏਕੁ ਸਚਾ ਸਚ ਸੋਈ ॥ ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥ ੬ ॥ ਕਾਜੀ ਸੇਖ ਭੇਖ ਫਕੀਰਾ ॥ ਵਡੇ ਕਹਾਵਹਿ ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥ ੭ ॥ ਕਾਲੁ ਜਾਲੁ ਜਿਹਵਾ ਅਰੁ ਨੈਣੀ ॥ ਕਾਨੀ ਕਾਲੁ ਸੁਣੈ ਬਿਖੁ ਬੈਣੀ ॥ ਬਿਨੁ ਸਬਦੈ ਮੂਠੇ ਦਿਨੁ ਰੈਣੀ ॥ ੮ ॥ ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥ ਨਾਨਕ ਗੁਰਮੁਖਿ ਸਬਦਿ ਸਮਾਇ ॥ ੯ ॥ ੧੪ ॥ ਗਉੜੀ ਮਹਲਾ ੧ ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥ ੧ ॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥ ੧ ॥ ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ ॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥ ੨ ॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥ ੩ ॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥ ੪ ॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮ ਹੰਸੁ ਸਚੁ ਜੋਤਿ ਅਪਾਰ ॥ ਜਹ ਦੇਖਉ ਤਹ ਏਕੰਕਾਰੁ ॥ ੫ ॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮ ਪਦੁ ਪਾਇਆ ਸੇਵਾ ਗੁਰ ਚਰਣੀ ॥ ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥ ੬ ॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥