੨੨੮
ਸੰਤ ਭਗਤ ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥ ੭ ॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥ ੮ ॥ ਜਿਨ ਕੈ ਮਨਿ ਵਸਿਆ ਸਚੁ ਸੋਈ ॥ ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥ ੯ ॥ ੧੫ ॥ ਗਉੜੀ ਮਹਲਾ ੧ ॥ ਰਾਮਿ ਨਾਮਿ ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥ ੧ ॥ ਰਾਮ ਨ ਜਪਹੁ ਅਭਾਗੁ ਤੁਮਾਰਾ ॥ ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥ ੧ ॥ ਰਹਾਉ ॥ ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟ ਅਨਹਤ ਬਾਜੇ ਤੂਰਾ ॥ ੨ ॥ ਜੋ ਜਨ ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥ ੩ ॥ ਜਿਨ ਕੈ ਹਿਰਦੈ ਹਰਿ ਹਰਿ ਸੋਈ ॥ ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥ ੪ ॥ ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ ॥ ੫ ॥ ਸੋ ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥ ੬ ॥ ਅਰਧ ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥ ੭ ॥ ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ ॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥ ੮ ॥ ੧੬ ॥ ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥

ਗਉੜੀ ਬੈਰਾਗਣਿ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮ ਸੁਖੁ ਧਾਰਾ ॥ ੧ ॥ ਇਤ ਉਤ ਰਾਖਹੁ ਦੀਨ ਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥ ੧ ॥ ਰਹਾਉ ॥ ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰ ਹੈ ਤੂੰ ਪ੍ਰਾਣ ਅਧਾਰਾ ॥ ੨ ॥ ਕਿਰਤੁ ਪਾਇਆ ਅਧ ਉਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥ ੩ ॥ ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥ ੪ ॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥ ੫ ॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥ ੬ ॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥ ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥ ੭ ॥ ਨਦਰਿ ਕਰੇ ਪ੍ਰਭੁ ਆਪਣੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥