੨੨੯
ਗੁਣ ਅੰਕਿ ਸਮਾਵੈ ॥ ਨਾਨਕ ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥ ੮ ॥ ੧ ॥ ੧੭ ॥ ਗਉੜੀ ਮਹਲਾ ੧ ॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥ ੧ ॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ ਬਿਨ ਗੁਰ ਅੰਧਿਆਰਾ ॥ ੧ ॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥ ੨ ॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥ ੩ ॥ ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥ ੪ ॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥ ੫ ॥ ਮੀਠੇ ਕਾਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥ ੬ ॥ ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥ ੭ ॥ ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥ ੮ ॥ ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥ ੯ ॥ ੨ ॥ ੧੮ ॥

ਰਾਗੁ ਗਉੜੀ ਗੁਆਰੇਰੀ ਮਹਲਾ ੩ ॥ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥ ੧ ॥ ਮਨਮੁਖਿ ਸੂਤਕ ਕਬਹਿ ਨ ਜਾਇ ॥ ਜਿਚਰੁ ਸਨਦਿ ਨ ਭੀਜੈ ਹਰਿ ਕੈ ਨਾਇ ॥ ੧॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥ ੨ ॥ ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥ ੩ ॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ੪ ॥ ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥ ੫ ॥ ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥ ੬ ॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥ ੭ ॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ॥ ੮ ॥ ੧ ॥ ਗਉੜੀ ਮਹਲਾ ੩ ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚੁ ਦੁਆਰਾ ॥ ੧ ॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥