੨੩੦
ਭਉਜਲੁ ਉਤਰਹੁ ਪਾਰਾ ॥ ੧ ॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥ ੨ ॥ ਗੁਰਮੁਖਿ ਕਰਮ ਧਰਮ ਸਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮ ਰਤੇ ਸੁਖੁ ਹੋਈ ॥ ੩ ॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥ ੪ ॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥ ੫ ॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥ ੬ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥ ੭ ॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥ ੮ ॥ ੨ ॥ ਗਉੜੀ ਮਃ ੩ ॥ ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥ ੧ ॥ ਰਾਮ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥ ੧ ॥ ਰਹਾਉ ॥ ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ ਲਿਵ ਲਾਇ ॥ ੨ ॥ ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥ ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥ ੩ ॥ ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥ ੪ ॥ ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ ਅਲਿਪਤ ਰਹੇ ਲਿਵ ਲਾਈ ॥ ੫ ॥ ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ ਹਾਰੀ ॥ ੬ ॥ ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵ ਬਹੁਤੁ ਦੁਖੁ ਪਾਈ ॥ ੭ ॥ ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥ ੮ ॥ ੩ ॥ ਗਉੜੀ ਮਹਲਾ ੩ ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥ ੧ ॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ ॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥ ੧ ॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥