੨੩੧
ਵਾਦੁ ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥ ੨ ॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥ ੩ ॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥ ੪ ॥ ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥ ੫ ॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥ ੬ ॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥ ੭ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥ ੮ ॥ ੪ ॥ ਗਉੜੀ ਮਹਲਾ ੩ ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥ ੧ ॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥ ੧ ॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥ ੨ ॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥ ੩ ॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ੪ ॥ ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥ ੫ ॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥ ੬ ॥ ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੇ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥ ੭ ॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥ ੮ ॥ ੫ ॥ ਗਉੜੀ ਮਹਲਾ ੩ ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਅਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥ ੧ ॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥ ੧॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥