੨੩੨
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥ ੨ ॥ ਅੰਧੇ ਗੁਰੂ ਤੇ ਭਰਮੁ ਨ ਜਾਈ ॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥ ੩ ॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮ ਗਤਿ ਪਾਏ ॥ ੪ ॥ ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥ ੫ ॥ ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥ ੬ ॥ ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ੭ ॥ ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥ ੮ ॥ ੬ ॥ ਗਉੜੀ ਮਹਲਾ ੩ ॥ ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥ ੧ ॥ ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥ ੧ ॥ ਰਹਾਉ ॥ ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥ ੨ ॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥ ੩ ॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥ ੪ ॥ ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥ ੫ ॥ ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥ ੬ ॥ ਹਉਮੈ ਮਮਤਾ ਦੁਰਮਤਿ ਦੁਖ ਨਾਮੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥ ੭ ॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥ ੮ ॥ ੭ ॥ ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥