੨੩੩
ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥ ੧ ॥ ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥ ੧ ॥ ਰਹਾਉ ॥ ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮੁਲੈ ਮਿਲਾਇ ॥ ੨ ॥ ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥ ੩ ॥ ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥ ੪ ॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥ ੫ ॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥ ੬ ॥ ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥ ੭ ॥ ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥ ੮ ॥ ੮ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥ ੧ ॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥ ੧ ॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥ ੨ ॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥ ੩ ॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥ ੪ ॥ ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥ ੫ ॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥ ੬ ॥ ਸਤਿਗੁਰੁ ਸੇਵਨਿ ਸੋ ਸੋਹਣੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥