੨੩੪
ਹਉਮੈ ਮੈਲੁ ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥ ੭ ॥ ਹਰਿ ਪ੍ਰਭ ਦਾਤਾ ਓਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥ ੮ ॥ ੧ ॥ ੯ ॥

ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ੴ ਸਤਿਗੁਰ ਪ੍ਰਸਾਦਿ ॥
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥ ੧ ॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥ ੧ ॥ ਰਹਾਉ ॥ ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥ ੨ ॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥ ੩ ॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੈਖਾਇ ॥ ੪ ॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥ ੫ ॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥ ੬ ॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥ ੭ ॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਕ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥ ੮ ॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥ ੯ ॥ ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥ ੧੦ ॥ ੧ ॥ ਗਉੜੀ ਮਹਲਾ ੪ ॥ ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥ ੧ ॥ ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥ ੧ ॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥ ੨ ॥ ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥ ੩ ॥ ਮਨ ਕਰਹਲਾ ਵਡਭਾਗੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥