੨੩੫
ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥ ੪ ॥ ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥ ੫ ॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥ ੬ ॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਧਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥ ੭ ॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥ ੮ ॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥ ੯ ॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥ ੧੦ ॥ ੨ ॥

ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਭਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥ ੧ ॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥ ੧॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥ ੨ ॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥ ੩ ॥ ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥ ੪ ॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥ ੫ ॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥ ੬ ॥ ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥