੨੩੬
ਘਰ ਕੀ ਕੀਮਤਿ ਪਰੀ ॥ ੭ ॥ ਕਰਨ ਕਰਾਵਨ ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ ਸਭ ਕੈ ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥ ੮ ॥ ੧ ॥ ਗਉੜੀ ਮਹਲਾ ੫ ॥ ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥ ੧ ॥ ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥ ੧ ॥ ਰਹਾਉ ॥ ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥ ੨ ॥ ਜਾਸੁ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥ ੩ ॥ ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥ ੪ ॥ ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥ ੫ ॥ ਜਾਸੁ ਜਪਤ ਇਹ ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ ਦੁਖੁ ਲਾਥਾ ॥ ੬ ॥ ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥ ੭ ॥ ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ੮ ॥ ੨ ॥ ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥ ੧ ॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥ ੧ ॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥ ੨ ॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥ ੩ ॥ ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥ ੪ ॥ ਸਹਜੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥