੨੩੭
ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥ ੫ ॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥ ੬ ॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥ ੭ ॥ ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥ ੮ ॥ ੩ ॥ ਗਉੜੀ ਮਹਲਾ ੫ ॥ ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥ ੧ ॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥ ੧ ॥ ਰਹਾਉ ॥ ਇੰਦ੍ਰਪੁਰੀ ਮਹਿ ਸਰਪਰ ਮਰਣਾ ॥ ਬ੍ਰਹਮਪੁਰੀ ਨਿਹਚਲੁ ਨਹੀ ਰਹਣਾ ॥ ਸਿਵਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥ ੨ ॥ ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥ ੩ ॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥ ੪ ॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥ ੫ ॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥ ੬ ॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥ ੭ ॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥ ੮ ॥ ੪ ॥ ਗਉੜੀ ਮਹਲਾ ੫ ॥ ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੂਖੁ ਜਾਈ ॥ ੧ ॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥ ੧ ॥ ਰਹਾਉ ॥ ਜੋ ਇਸੁ ਮਾਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥