੨੩੮
ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥ ੨ ॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥ ੩ ॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥ ੪ ॥ ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥ ੫ ॥ ਇਸੁ ਮਾਰੀ ਬਿਨੁ ਧਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥ ੬ ॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥ ੭ ॥ ਜਾ ਕਉ ਭਓ ਕ੍ਰਿਪਾਲ ਕ੍ਰਿਪਾਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥ ੮ ॥ ੫ ॥ ਗਉੜੀ ਮਹਲਾ ੫ ॥ ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ ਹਰਿ ਸਿਉ ਜੁਰੈ ਨ ਵਿਆਪੈ ਕਾੜਾੑ ॥ ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥ ੧ ॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ ਨਾਹੀ ਹੋਰੁ ॥ ੧ ॥ ਰਹਾਉ ॥ ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥ ੨ ॥ ਕੋਟਿ ਮਜਨ ਜਾ ਕੈ ਸੁਣਿ ਨਾਮ ॥ ਕੋਟਿ ਪੂਜਾ ਜਾ ਕੈ ਹੈ ਧਿਆਨ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥ ੩ ॥ ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥ ੪ ॥ ਜਾ ਕੈ ਕਾਮਿ ਉਤਰੈ ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥ ੫ ॥ ਜਾ ਕੈ ਚਾਕਰ ਕਉ ਨਹੀ ਡਾਨ ॥ ਜਾ ਕੈ ਚਾਕਰ ਕਉ ਨਹੀ ਬਾਨ ॥ ਜਾ ਕੈ ਦਫਤਰਿ ਪੁਛੈ ਨ ਲੇਖਾ ॥ ਤਾ ਕੀ ਚਾਕਰੀ ਕਰਹੁ ਬਿਸੇਖਾ ॥ ੬ ॥ ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ ਮਨ ਮੇਰੇ ਕਰਿ ਤਾ ਕੀ ਘਾਲ ॥ ੭ ॥ ਨਾ ਕੋ ਚਤੁਰੁ ਨਾਹੀ ਕੋ ਮੂੜਾ ॥ ਨਾ ਕੋ ਹੀਣੁ ਨਾਹੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥