੨੩੯
ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥ ੮ ॥ ੬ ॥ ਗਉੜੀ ਮਹਲਾ ੫ ॥ ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥ ੧ ॥ ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥ ੧ ॥ ਰਹਾਉ ॥ ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ ਕਾਗ ਬਤਨ ਬਿਸਟਾ ਮਹਿ ਵਾਸ ॥ ੨ ॥ ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥ ੩ ॥ ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥ ੪ ॥ ਬਿਨੁ ਸਿਮਰਨ ਗਰਧਭ ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥ ੫ ॥ ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥ ੬ ॥ ਬਿਨੁ ਸਿਮਰਨ ਹੈ ਆਤਮ ਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥ ੭ ॥ ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥ ੮ ॥ ੭ ॥ ਗਉੜੀ ਮਹਲਾ ੫ ॥ ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥ ੧ ॥ ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥ ੧ ॥ ਰਹਾਉ ॥ ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥ ੨ ॥ ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥ ੩ ॥ ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥ ੪ ॥ ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥ ੫ ॥ ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥ ੬ ॥ ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ੭ ॥ ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥ ੮ ॥ ੮ ॥ ਗਉੜੀ ਮਹਲਾ ੫ ॥ ਤਿਸ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥ ੧ ॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥ ੧ ॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥ ੨ ॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥ ੩ ॥ ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥ ੪ ॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥