੨੪੦
ਪਰਸਾਦਿ ਵੈਰੀ ਸਭ ਮੀਤ ॥ ੫ ॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥ ੬ ॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥ ੭ ॥ ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥ ੮ ॥ ੯ ॥ ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥ ੧ ॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥ ੧ ॥ ਨਾਮੁ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥ ੨ ॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥ ੩ ॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥ ੪ ॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥ ੫ ॥ ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥ ੬ ॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥ ੭ ॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥ ੮ ॥ ੧੦ ॥ ਗਉੜੀ ਮਹਲਾ ੫ ॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥ ੧ ॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥ ੧ ॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥ ੨ ॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭ ਮਾਤਾ ॥ ੩ ॥ ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥ ੪ ॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥ ੫ ॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥ ੬ ॥ ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥ ੭ ॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥ ੮ ॥ ੧੧ ॥

ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥ ੧ ॥ ਹਉ ਵਾਰੀਆ ਹਰਿ ਵਾਰੀਆ ॥ ੧ ॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥