੨੪੧
ਓਟ ਸੰਤਾਹ ਲੇਹੁ ਉਬਾਰੀਆ ॥ ੨ ॥ ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥ ੩ ॥ ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥ ੪ ॥ ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥ ੫ ॥ ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥ ੬ ॥ ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥ ੭ ॥ ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥ ੮ ॥ ੧੨ ॥

ਗਉੜੀ ਮਹਲਾ ੫ ॥ ਸਤਿਗੁਰ ਪ੍ਰਸਾਦਿ ॥
ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥ ੧ ॥ ਰਹਾਉ ॥ ਤਜਿ ਹਉਮੈ ਗੁਰ ਗਿਆਨ ਭਜੋ ॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥ ੧ ॥ ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥ ੨ ॥ ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥ ੩ ॥ ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥ ੪ ॥ ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥ ੫ ॥ ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥ ੬ ॥ ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥ ੭ ॥ ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥ ੮ ॥ ੧ ॥ ੧੩ ॥ ਮਹਲਾ ੫ ਗਉੜੀ ॥ ਹਰਿ ਹਰਿ ਗੁਰ ਗੁਰ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥ ੧ ॥ ਰਹਾਉ ॥ ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥ ੧ ॥ ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥ ੨ ॥ ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥ ੩ ॥ ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥ ੪ ॥ ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥ ੫ ॥ ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥ ੬ ॥ ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥ ੭ ॥ ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੇ ਆਇਓ ॥ ੮ ॥ ੨ ॥ ੧੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥