੨੪੨
ਗਉੜੀ ਮਹਲਾ ੫ ॥ ਰੰਗਿ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥ ੧ ॥ ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥ ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥ ੨ ॥ ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥ ੩ ॥ ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥ ੪ ॥ ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥ ੫ ॥ ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥ ੬ ॥ ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥ ੭ ॥ ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥ ੮ ॥ ੩ ॥ ੧੫ ॥ ੪੪ ॥ ਜੁਮਲਾ

ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥ ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥ ੧ ॥ ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸੁਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾਧਨ ਨਾਮਿ ਸਹਜਿ ਸਮਾਣੀਆ ॥ ੨ ॥ ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥ ੩ ॥ ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ ਰਲੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥