੨੪੩
ਇਛ ਮੇਰੀ ਪੁੰਨੀਆ ॥ ੪ ॥ ੧ ॥ ਗਉੜੀ ਛੰਤ ਮਹਲਾ ੧ ॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥ ੧ ॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰ ਮੇਲੀ ਤਾ ਪਿਰਿ ਮਾਹੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾਧਨ ਤਾ ਪਿਰੁ ਰਾਵੈ ਜਾ ਤਿਸਕੈ ਮਨਿ ਭਾਣੀ ॥ ੨ ॥ ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰਿ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥ ੩ ॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥ ੪ ॥ ੨ ॥

ਰਾਗੁ ਗਉੜੀ ਪੂਰਬੀ ਛੰਤ ਮਹਲਾ ੩ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਸਾਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾਧਨ ਮਿਲੈ ਮਿਲਾਈ ਜਿਸਨੋ ਆਪਿ ਮਿਲਾਏ ॥ ੧ ॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥