੨੪੪
ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥ ੨ ॥ ਧਨ ਏਕਲੜੀ ਜੀਉ ਬਿਨੁ ਨਾਹਿ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੇ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥ ੩ ॥ ਤਾ ਮਿਲਿਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲਿਐ ਮਾਏ ਤਾ ਸਾਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ । ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥ ੪ ॥ ੧ ॥ ਗਉੜੀ ਮਹਲਾ ੩ ॥ ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਮਾਹੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥ ੧ ॥ ਸਾਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥ ੨ ॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥ ੩ ॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੇ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥