੨੪੫
ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥ ੪ ॥ ੨ ॥ ਗਉੜੀ ਮਹਲਾ ੩ ॥ ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥ ੧ ॥ ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥ ੨ ॥ ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥ ੩ ॥ ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾਧਨ ਨਉ ਨਿਧਿ ਪਾਈ ॥ ੪ ॥ ੩ ॥ ਗਉੜੀ ਮਹਲਾ ੩ ॥ ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥ ੧ ॥ ਇਸਤਰੀ ਪੁਰਖ ਕਾਮਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥