੨੪੬
ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥ ੨ ॥ ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ ਦ੍ਰਿੜੁ ਭਗਤਿ ਸਚੀ ਜੀਉ ਰਾਮੁ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥ ੩ ॥ ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥ ੪ ॥ ੪ ॥ ਗਉੜੀ ਮਹਲਾ ੩ ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥ ੧ ॥ ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੇ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥ ੨ ॥ ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥