੨੪੭
ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥ ੩ ॥ ਮਨਮੁਖ ਮੁਗਧ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥ ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥ ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥ ੪ ॥ ੫ ॥ ੭ ॥

ਰਾਗੁ ਗ(੧)ਉੜੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰ ਕਿਉ ਮਿਲਹ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥ ੧ ॥ ਇਕ ਬਿਨਉ ਕਰਉ ਜੀਉ ਸੁਣਿ ਕੰਤਿ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥ ੨ ॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥ ੩ ॥ ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥