੨੪੮
ਗ(੨)ਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮਸਾਲਾ ॥ ਧਰਮਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਾਆਸੇ ਮਿਲਿ ਦਰਸਨ ਸੁਖੁ ਸਾਰਾ ॥ ੧ ॥ ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥ ੨ ॥ ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥ ੩ ॥ ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥ ੪ ॥ ੨ ॥ ਗ(੩)ਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥ ੧ ॥ ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖ ਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਪ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿ ਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥ ੧ ॥ ਸਿਮਰਿ ਮਨਾ ਦਾਮੋਦਾਰੁ ਦੁਖ ਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀ ਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥