੨੪੯
ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥ ੨ ॥ ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥ ੩ ॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥ ੪ ॥ ੩ ॥ ਗਉੜੀ ਮਹਲਾ ੫ ॥ ਸੁਣ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥ ੧ ॥ ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥ ੨ ॥ ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿ ਜਨੁ ਸੁਖਦਾਤਾ ਸੇ ਵਡਭਾਗੀ ਮਾਏ ॥ ੩ ॥ ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥ ੪ ॥ ੪ ॥ ੨ ॥ ੫ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥