੨੫੦
ੴ ਸਤਿਗੁਰ ਪ੍ਰਸਾਦਿ ॥ ਗਉੜੀ ਬਾਵਨ ਅਖਰੀ ਮਹਲਾ ੫ ॥
ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਸਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਭ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥ ੧ ॥ ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ ਕਰਨੈ ਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥ ੧ ॥ ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨ ਆਪਹਿ ਸੁਖ ਆਸਨ ॥ ਆਪਹਿ ਸੁਨਤ ਆਪ ਹੀ ਜਾਸਨ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪ ਆਪ ਹੀ ਮਾਇਓ ॥ ਆਪਹਿ ਸੂਖਮ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥ ੧ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥ ਸਲੋਕੁ ॥ ਨਿਰੰਕਾਰ ਆਕਾਰ ਆਪਿ ਨਿਰਗੁਨ ਸਰਗੁਨ ਏਕ ॥ ਏਕਹਿ ਏਕ ਬਖਾਨਨੋ ਨਾਨਕ ਏਕ ਅਨੇਕ ॥ ੧ ॥ ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਓ ॥ ਦੁਹੂ ਭਾਤਿ ਤੁੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ ॥ ੨ ॥ ਸਲੋਕੁ ॥ ਸੇਈ ਸਾਹ ਭਗਵੰਤ ਸੇ ਸਚੁ ਸੰਧੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ ॥ ੧ ॥ ਪਵੜੀ ॥ ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ । ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥ ੩ ॥ ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੂਨੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥