੨੫੨
੧ ॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥ ੯ ॥ ਸਲੋਕੁ ॥ ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥ ੧ ॥ ਪਉੜੀ ॥ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਉ ॥ ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਧੈ ਨਾਨਕ ਘਰਿ ਤਾਕੈ ॥ ੧੦ ॥ ਸਲੋਕੁ ॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥ ੧ ॥ ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰ ਸਦਾ ਅਲਿਪਨਾ ॥ ੧੧ ॥ ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰੁ ਕੋ ਨਾਨਕ ਬੇਪਰਵਾਹ ॥ ੧ ॥ ਪਉੜੀ ॥ ਲਲਾ ਤਾਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥ ੧੨ ॥ ਸਲੋਕੁ ॥ ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥ ੧ ॥ ਪਉੜੀ ॥ ਆਇਆ ਸਫਲ ਤਾਹੂ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ ਦਰਸਿ ਸਮਾਇਆ ॥ ੧੩ ॥ ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥