੨੫੪
ਸਲੋਕੁ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥ ੧ ॥ ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥ ੧੯ ॥ ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥ ੧ ॥ ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥ ੨੦ ॥ ਸਲੋਕੁ ॥ ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥ ੧ ॥ ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥ ੨੧ ॥ ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੋੁਬਿੰਦ ਨਾਨਕ ਸੰਤ ਮਤਾਂਤ ॥ ੧ ॥ ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥ ੨੨ ॥ ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥ ੧ ॥ ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥