੨੫੬
ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥ ੧ ॥ ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥ ੨੮ ॥ ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥ ੧ ॥ ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥ ੨੯ ॥ ਸਲੋਕੁ ॥ ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥ ੧ ॥ ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥ ੩੦ ॥ ਸਲੋਕੁ ॥ ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥ ੧ ॥ ਪਉੜੀ ॥ ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥ ੩੧ ॥ ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੂਕੈ ਜਮ ਕੀ ਜੋਹ ॥ ੧ ॥ ਪਊੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥ ਫਲ ਪਾਵਹਿ ਮਨ ਬਾਛਤੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥