੨੫੭
ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤ ਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪੁ ॥ ੩੨ ॥ ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥ ॥ ੧ ॥ ਪਉੜੀ ॥ ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਛਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਾਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥ ੩੩ ॥ ਸਲੋਕੁ ॥ ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਸਰ ਅਧਾਰ ॥ ੧ ॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥ ੩੪ ॥ ਸਲੋਕੁ ॥ ਧਰਿ ਜੀਅਰੇ ਇਕੁ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥ ੧ ॥ ਪਊੜੀ ॥ ਧਧਾ ਧਾਵਤ ਤਉ ਮਿਟੈ ਸੰਤ ਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥ ੩੫ ॥ ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧ ਸੰਗਿ ॥ ੧ ॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ ਨਿਧਾਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥