੨੫੮
ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥ ੩੬ ॥ ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥ ੧ ॥ ਪਉੜੀ ॥ ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟ ਅਪਰਾਧੂ ॥ ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟਨਾਈ ॥ ਜਾਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰ ਸਿਰ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥ ੩੭ ॥ ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤ ਪਾਈ ਫਿਰਨ ਮਿਟੇ ਨਿਤ ਨੀਤ ॥ ੧ ॥ ਪਉੜੀ ॥ ਫਫਾ ਫਿਰਤ ਫਿਰਤ ਤੂ ਆਇਆ ॥ ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥ ੩੮ ॥ ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥ ੧ ॥ ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥ ੩੯ ॥ ਸਲੋਕੁ ॥ ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤ ਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥ ੧ ॥ ਪਉੜੀ ॥ ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥ ੪੦ ॥ ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥ ੧ ॥ ਪਉੜੀ ॥ ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਥੀਆ ॥ ਮਾਗਨਿ ਨਾਗ ਤ ਏਕਹਿ ਮਾਗ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥