੨੬੦
ਵਰਨ ਚਿਹਨ ਸਗਲਤ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥ ੪੬ ॥ ਸਲੋਕੁ ॥ ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥ ੧ ॥ ਪਉੜੀ ॥ ੜਾੜਾ ੜਾੜਿ ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੋ ਜੇਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ ਬਿਨਸਾਹੀ ॥ ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ੜਾੜਾ ਗੁਰਮੁਖਿ ੜਾੜਿ ਮਿਟਾਈ ॥ ਨਿਮਖ ਮਾਹਿ ਨਾਨਕ ਸਮਝਾਈ ॥ ੪੭ ॥ ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥ ੧ ॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ । ਨਾਨਕ ਤੁਮਰੇ ਬਾਲ ਗੁਪਾਲਾ ॥ ੪੮ ॥ ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥ ੧ ॥ ਪਉੜੀ ॥ ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ ॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ ਖਿਨ ਬਖਸਨਹਾਰਾ ॥ ਨਾਨਕ ਸਾਹਿਬ ਸਦਾ ਦਇਆਰਾ ॥ ੪੯ ॥ ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਉ ਸਮਾਇ ॥ ੧ ॥ ਪਉੜੀ ॥ ਸਸਾ ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਉ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ ਤਾ ਕਉ ਦੂਖ ਨ ਬਿਆਪੈ ॥ ੫੦ ॥ ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥ ੧ ॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤ ਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹਿ ਸੰਗਿ ਹੋਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥