੨੬੪
ਨਾਥ ਅਨਾਥ ॥ ਸਰਣਿ ਤੁਮਾੑਰੀ ਆਇਓ ਨਾਨਕ ਕੇ ਪ੍ਰਭ ਸਾਥ ॥ ੧ ॥ ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥ ੧ ॥ ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮਗਤਿ ਪਾਈਐ ॥ ੨ ॥ ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ ਸਾਧ ਕੈ ਸੰਗਿ ॥ ੩ ॥ ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ ਪੈਡੇ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਸ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥ ੪ ॥ ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥ ੫ ॥ ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥