੨੬੫
ਸੋਭਾ ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥ ੬ ॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨਿ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਟਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥ ੭ ॥ ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥ ੮ ॥ ੨ ॥ ਸਲੋਕੁ ॥ ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥ ੧ ॥ ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥ ੧ ॥ ਨਉਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥ ੨ ॥ ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥ ੩ ॥ ਬਹੁਤੁ ਸਿਆਣਪ ਜਮ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥