੨੬੬
ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥ ੪ ॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧ ਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥ ੫ ॥ ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧ ਸੰਗਿ ਜਾਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾੑ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥ ੬ ॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮੑਰੀ ਉਸਤਤਿ ਤੁਮਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥ ੭ ॥ ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧ ਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥ ੮ ॥ ੩ ॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥ ੧ ॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥