੨੬੯
ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭੁ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥ ੫ ॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥ ੬ ॥ ਰਹਤ ਆਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥ ੭ ॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਧਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥ ੮ ॥ ੫ ॥ ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥ ੧ ॥ ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥ ੧ ॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥