੨੭੦
ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥ ੨ ॥ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤ ਕਰੇਹ ॥ ੩ ॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕੁ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥ ੪ ॥ ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥ ੫ ॥ ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਵਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥ ੬ ॥ ਜਿਹ ਪ੍ਰਸਾਦਿ ਤੂੰ ਪ੍ਰਗਟ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੁੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥ ੭ ॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥