੨੭੧
ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨਕੈ ਕਛੂ ਨ ਹਾਥ ॥ ੮ ॥ ੬ ॥ ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥ ੧ ॥ ਅਸਟਪਦੀ ॥ ਸਾਧ ਕੈ ਸੰਗਿ ਮੁਖ ਊਜਲ ਹੋਤ ॥ ਸਾਧ ਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧ ਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਭ ਮਾਹਿ ਸਮਾਨੀ ॥ ੧ ॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧ ਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧ ਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧ ਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧ ਸੰਗਿ ਨਾਨਕ ਪ੍ਰਭ ਸੁਪ੍ਰਸੰਨ ॥ ੨ ॥ ਸਾਧ ਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧ ਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧ ਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥ ੩ ॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧ ਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥ ੪ ॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧ ਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧ ਸੰਗਿ ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧ ਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥