੨੭੩
ਕੀ ਦ੍ਰਿਸਟਿ ਅਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥ ੩ ॥ ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥ ੪ ॥ ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ੫ ॥ ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥ ੬ ॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖੵਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥ ੭ ॥ ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥