੨੭੫
ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸਕਾ ਨਾਮੁ ਸਤਿ ਰਾਮਦਾਸੁ ॥ ਆਤਮਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥ ੬ ॥ ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੂਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥ ੭ ॥ ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥ ੮ ॥ ੯ ॥ ਸਲੋਕੁ ॥ ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥ ੧ ॥ ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥ ੧ ॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥ ੨ ॥ ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥