੨੭੬
ਸਸੀਅਰ ਸੂਰ ਨਖੵਤ੍ਰ ॥ ਕਈ ਕੋਟਿ ਦੇਵ ਦਾਨਵ ਧੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥ ੩ ॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖੵ ਕਿਨੰਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥ ੪ ॥ ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜਿਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥ ੫ ॥ ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧੰਨਿ ਧੰਨਿ ॥ ੬ ॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੋ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥ ੭ ॥ ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥ ੮ ॥ ੧੦ ॥ ਸਲੋਕੁ ॥ ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥ ੧ ॥ ਅਸਟਪਦੀ ॥ ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥