੨੭੭
ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥ ੧ ॥ ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ ॥ ੨ ॥ ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥ ੩ ॥ ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾਕਉ ਅਪੁਨੀ ਕਰੈ ਬਖਸੀਸ ॥ ਤਾਕਾ ਲੇਖਾ ਨ ਗਨੈ ਜਗਦੀਸ ॥ ਜੀਉ ਪਿੰਡੁ ਸਭ ਤਿਸਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥ ੪ ॥ ਇਸਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਜਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥ ੫ ॥ ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥ ੬ ॥ ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥