੨੭੮
ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥ ੭ ॥ ਕਬਹੂ ਸਾਧ ਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਸ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥ ੮ ॥ ੧੧ ॥ ਸਲੋਕੁ ॥ ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥ ੧ ॥ ਅਸਟਪਦੀ ॥ ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕ ਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥ ੧ ॥ ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨ ਨਾਨਕ ਦਰਗਹ ਪਰਵਾਨੁ ॥ ੨ ॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨ ਜਾਕਾ ਮਨੁ ਹੋਇ ॥ ਕਹੁ ਨਾਨਕ ਤਾਕੀ ਨਿਰਮਲ ਸੋਇ ॥ ੩ ॥ ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥ ੪ ॥ ਸਹਸ ਖਟੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥