੨੮੧
ਕਹੈ ਬੀਚਾਰੁ ॥ ਜਿਸਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥ ੮ ॥ ੧੩ ॥ ਸਲੋਕੁ ॥ ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥ ੧ ॥ ਅਸਟਪਦੀ ॥ ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥ ੧ ॥ ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧ ਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥ ੨ ॥ ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ ਨਿਰੰਜਨੁ ਜਾਨਿਆ ॥ ੩ ॥ ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧ ਸੰਗਿ ਹਰਿ ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥ ੪ ॥ ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥ ੫ ॥ ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥